ਮਨੀਲਾ : ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮੰਗਲਵਾਰ ਨੂੰ ਫਿਲੀਪੀਨ ਦੇ ਰਾਸ਼ਟਰਪਤੀ ਬੋਨਾਬੋਂਗ ਮਾਰਕੋਸ ਨਾਲ ਮੁਲਾਕਾਤ ਕੀਤੀ ਅਤੇ ਦੋ-ਪੱਖੀ ਸਬੰਧਾਂ ਨੂੰ ਵਧਾਉਣ ਅਤੇ ਦੋਵਾਂ ਲੋਕਤੰਤਰਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਤੋਂ ਮਾਰਗਦਰਸ਼ਨ ਲਿਆ। ਜੈਸ਼ੰਕਰ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਮਾਰਕੋਸ ਨੂੰ ਨਿੱਜੀ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਮਾਰਕੋਸ ਨਾਲ ਦੁਵੱਲੇ ਸਬੰਧਾਂ ਬਾਰੇ ਵੀ ਚਰਚਾ ਕੀਤੀ।
ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ”ਫਿਲੀਪੀਨ ਦੇ ਰਾਸ਼ਟਰਪਤੀ ਬੋਨਾਬੋਂਗ ਮਾਰਕੋਸ ਨੂੰ ਮਿਲ ਕੇ ਮੈਂ ਮਾਣ ਮਹਿਸੂਸ ਕਰ ਰਿਹਾ ਹਾਂ। ਮੈਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਉਨ੍ਹਾਂ ਨੂੰ ਨਿੱਜੀ ਸ਼ੁਭਕਾਮਨਾਵਾਂ ਵੀ ਦਿੱਤੀਆਂ।” ਉਨ੍ਹਾਂ ਕਿਹਾ, ”ਮੈਂ ਭਾਈਵਾਲੀ ਪ੍ਰਤੀ ਉਨ੍ਹਾਂ ਦੀਆਂ ਨਿੱਘੀਆਂ ਭਾਵਨਾਵਾਂ ਦੀ ਕਦਰ ਕਰਦਾ ਹਾਂ। ਇਸ ਭਾਈਵਾਲੀ ਨੂੰ ਨਵੇਂ ਖੇਤਰਾਂ ਵਿੱਚ ਲਿਜਾਣ ਵਿੱਚ ਉਨ੍ਹਾਂ ਦਾ ਮਾਰਗਦਰਸ਼ਨ ਸਾਡੇ ਦੋਵਾਂ ਲੋਕਤੰਤਰੀ ਦੇਸ਼ਾਂ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰੇਗਾ।”