ਮਨੀਲਾ: ਫਿਲੀਪੀਨਜ਼ ਦੇ ਉੱਤਰੀ ਸੂਬੇ ਕਾਗਯਾਨ ਵਿੱਚ ਸ਼ੁੱਕਰਵਾਰ ਨੂੰ ਇੱਕ ਹਾਈਵੇਅ ਉੱਤੇ ਇੱਕ ਕਾਰ ਅਤੇ ਇੱਕ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਵਾਪਰਿਆ।
ਜਦੋਂ ਉੱਤਰ ਵੱਲ ਜਾ ਰਿਹਾ ਮੱਛੀ ਡਿਲੀਵਰੀ ਟਰੱਕ ਗਲਤੀ ਨਾਲ ਉਲਟ ਲੇਨ ਵਿੱਚ ਚਲਾ ਗਿਆ ਅਤੇ ਦੱਖਣ ਵੱਲ ਜਾ ਰਹੇ ਵਾਹਨ ਨਾਲ ਟਕਰਾ ਗਿਆ। ਇਸ ਵਿੱਚ ਗੱਡੀ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਸਥਾਨਕ ਹਸਪਤਾਲ ਵਿੱਚ ਮੌਤ ਹੋ ਗਈ ਅਤੇ ਟਰੱਕ ਡਰਾਈਵਰ ਤੇ ਹੈਲਪਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।