ਫਿਲੀਪੀਨਜ਼ ਦੇ ਜ਼ੈਂਬੋਆਂਗਾ ਡੇਲ ਸੁਰ ਸੂਬੇ ਵਿਚ ਮੰਗਲਵਾਰ ਨੂੰ ਇਕ ਮੋਟਰਸਾਈਕਲ ਬੰਬ ਧਮਾਕੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਸਮੁੰਦਰੀ ਤਟੀ ਸ਼ਹਿਰ ਤੁਕੁਰਨ ਵਿਚ ਤੜਕਸਾਰ ਹੋਏ ਬੰਬ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਕਾਰਨ ਬੀਚ ਨਾਲ ਸਥਿਤ ਇੱਕ ਸਟੋਰ ਨੂੰ ਨੁਕਸਾਨ ਪਹੁੰਚਿਆ।
ਮੌਕੇ ‘ਤੇ ਲਾਸ਼ ਅਤੇ ਮੋਟਰਸਾਈਕਲ ਮਿਲਣ ਤੋਂ ਬਾਅਦ ਸਟੋਰ ਮਾਲਕ ਨੇ ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਇੱਕ ਵਾਹਨ ਨੂੰ ਮੌਕੇ ਤੋਂ ਭੱਜਦੇ ਦੇਖਿਆ ਗਿਆ। ਪੁਲਸ ਗਵਾਹਾਂ ਦੇ ਬਿਆਨਾਂ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਇਹ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਬੰਬ ਧਮਾਕਾ ਅੱਤਵਾਦੀ ਹਮਲਾ ਸੀ ਜਾਂ ਹਾਦਸਾ।