ਪਿੰਡ ਕੋਟ ਕਰਾਰ ਖਾਂ ਵਿੱਚ ਸ਼ੁੱਕਰਵਾਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਇਕ ਮਨੀਲਾ ਤੋਂ ਵਾਪਿਸ ਆਏ ਪ੍ਰਵਾਸੀ ਭਾਰਤੀ ਦੇ ਘਰ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਐਨਆਰਆਈ ਪਰਿਵਾਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਬ ਡਵੀਜ਼ਨ ਦੀਪ ਕਰਨ ਸਿੰਘ ਪੁਲਿਸ ਥਾਣਾ ਸਦਰ ਅਤੇ ਪੁਲਿਸ ਚੌਂਕੀ ਸਾਇੰਸ ਸਿਟੀ ਦੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਘਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਫਿਲਹਾਲ ਹਮਲਾਵਰਾਂ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ। ਫਿਲਹਾਲ ਪੁਲਿਸ ਨੇ ਐਨਆਰਆਈ ਦੀ ਸ਼ਿਕਾਇਤ ‘ਤੇ ਅਣਪਛਾਤੇ ਹਮਲਾਵਰਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਐਨਆਰਆਈ ਬਲਵਿੰਦਰ ਕੁਮਾਰ ਵਾਸੀ ਪਿੰਡ ਕੋਟ ਕਰਾਰ ਖਾਂ ਨੇ ਦੱਸਿਆ ਕਿ ਉਹ ਸ਼ੁੱਕਰਵਾਰ ਰਾਤ ਆਪਣੇ ਪਰਿਵਾਰ ਸਮੇਤ ਘਰ ਵਿੱਚ ਮੌਜੂਦ ਸੀ। ਰਾਤ ਕਰੀਬ 10:30 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਡਰ ਕਾਰਨ ਉਹ ਘਰੋਂ ਬਾਹਰ ਨਹੀਂ ਨਿਕਲਿਆ। ਜਦੋਂ ਹਮਲਾਵਰ ਗੋਲੀਬਾਰੀ ਕਰਨ ਤੋਂ ਬਾਅਦ ਭੱਜਣ ਲੱਗੇ ਤਾਂ ਉਨ੍ਹਾਂ ਨੇ ਬਾਹਰ ਆ ਕੇ ਦੇਖਿਆ ਕਿ ਗੇਟ ‘ਤੇ ਗੋਲੀਆ ਦੇ ਨਿਸ਼ਾਨ ਸਨ ਅਤੇ ਜ਼ਮੀਨ ‘ਤੇ ਖੋਲ ਪਏ ਸਨ। ਗੋਲੀਬਾਰੀ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਡੀਐਸਪੀ ਸਬ ਡਵੀਜ਼ਨ ਦੀਪ ਕਰਨ ਸਿੰਘ ਪੁਲਿਸ, ਥਾਣਾ ਸਦਰ ਅਤੇ ਪੁਲਿਸ ਚੌਂਕੀ ਸਾਇੰਸ ਸਿਟੀ ਦੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਨੇ ਫਿਰੌਤੀ ਦੀ ਪਰਚੀ ਵੀ ਸੁੱਟੀ ਪਰ ਕੋਈ ਅਧਿਕਾਰਤ ਪੁਸ਼ਟੀ ਨਹੀਂ । ਸੂਤਰਾਂ ਦੀ ਮੰਨੀਏ ਤਾਂ ਐਨਆਰਆਈ ਦੇ ਘਰ ‘ਤੇ ਗੋਲੀਆਂ ਚਲਾਉਣ ਆਏ ਹਮਲਾਵਰਾਂ ਨੇ ਘਰ ਦੇ ਸਾਹਮਣੇ ਫਿਰੌਤੀ ਦੀ ਪਰਚੀ ਸੁੱਟੀ ਸੀ। ਪਰ ਅਜੇ ਤੱਕ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੌਕੇ ਤੋਂ ਕੋਈ ਫਿਰੌਤੀ ਦੀ ਪਰਚੀ ਨਹੀਂ ਮਿਲੀ ਹੈ।
ਬਲਵਿੰਦਰ ਕੁਮਾਰ ਡੇਢ ਮਹੀਨੇ ਪਹਿਲਾਂ ਮਨੀਲਾ ਤੋਂ ਪਿੰਡ ਆਇਆ ਸੀ
ਐਨਆਰਏ ਬਲਵਿੰਦਰ ਕੁਮਾਰ ਡੇਢ ਮਹੀਨੇ ਪਹਿਲਾਂ ਮਨੀਲਾ ਤੋਂ ਕਪੂਰਥਲਾ ਦੇ ਕੋਟ ਕਰਾਰ ਖਾਂ ਪਿੰਡ ਆਇਆ ਸੀ। 5 ਨਵੰਬਰ ਨੂੰ ਬਲਵਿੰਦਰ ਕੁਮਾਰ ਨੇ 10 ਗਰੀਬ ਪਰਿਵਾਰਾਂ ਦੀਆਂ ਧੀਆਂ ਦਾ ਵਿਆਹ ਕਰਵਾਇਆ। ਧੀਆਂ ਦੇ ਵਿਆਹ ਦਾ ਸਾਰਾ ਖਰਚਾ ਬਲਵਿੰਦਰ ਕੁਮਾਰ ਨੇ ਕੀਤਾ ਸੀ। ਸਮਾਰੋਹ ਦਾ ਇੱਕ ਵੀਡੀਓ ਵੀ ਇੰਟਰਨੈੱਟ ਮੀਡੀਆ ‘ਤੇ ਪੋਸਟ ਕੀਤਾ ਗਿਆ ਸੀ। ਵੀਡੀਓ ਪੋਸਟ ਹੋਣ ਤੋਂ ਬਾਅਦ ਐਨਆਰਆਈ ਪਰਿਵਾਰ ਸ਼ਰਾਰਤੀ ਅਨਸਰਾਂ ਦੇ ਨਿਸ਼ਾਨੇ ‘ਤੇ ਆ ਗਿਆ ਹੈ। ਇਸ ਕਾਰਨ ਬਦਮਾਸ਼ਾਂ ਨੇ ਫਿਰੌਤੀ ਦੀ ਮੰਗ ਨੂੰ ਲੈ ਕੇ ਐਨਆਰਆਈ ਪਰਿਵਾਰ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਹੈ। ਡੀਐਸਪੀ ਸਬ-ਡਵੀਜ਼ਨ ਦੀਪਕਰਨ ਨੇ ਦੱਸਿਆ ਕਿ ਫਾਇਰਿੰਗ ਮਾਮਲੇ ਵਿੱਚ ਦੁਸ਼ਮਣੀ ਦੇ ਨਾਲ-ਨਾਲ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਏਐਸਆਈ ਪਾਲ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਬਦਮਾਸ਼ਾਂ ਨੇ ਐਨਆਰਆਈ ਬਲਵਿੰਦਰ ਕੁਮਾਰ ਨੂੰ ਬੁਲਾਇਆ ਅਤੇ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ।