ਪਿੰਡ ਭੰਡਾਲ ਬੂਟਾ ਦੇ ਨੌਜਵਾਨ ਦਾ ਬੀਤੇ ਦਿਨੀਂ ਮਨੀਲਾ ਵਿੱਚ ਕਤਲ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਜਗਦੀਸ਼ ਸਿੰਘ ਚੌਹਾਨ (40) ਪੁੱਤਰ ਹਰੀ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਅੱਜ ਹੀ ਜਾਣਕਾਰੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਜਗਦੀਸ਼ ਸਿੰਘ ਦੋ ਮਹੀਨੇ ਪਹਿਲਾਂ ਹੀ ਭਾਰਤ ਛੁੱਟੀ ਕੱਟ ਕੇ ਗਿਆ ਸੀ। ਉਸ ਦਾ ਕੁਝ ਦਿਨ ਪਹਿਲਾਂ ਪਰਿਵਾਰ ਨੂੰ ਫੋਨ ਆਇਆ ਸੀ ਅਤੇ ਸਭ ਕੁੱਝ ਠੀਕ ਸੀ। ਉਹ ਆਪਣੇ ਪਿੱਛੇ ਪਤਨੀ ਤੇ ਤਿੰਨ ਲੜਕੀਆਂ ਛੱਡ ਗਿਆ ਹੈ। ਜਾਣਕਾਰੀ ਅਨੁਸਾਰ ਕਈ ਦਿਨਾਂ ਬਾਅਦ ਉਸ ਦੀ ਲਾਸ਼ ਸਮੁੰਦਰ ਕੰਢਿਓਂ ਮਿਲੀ ਹੈ। ਪਰਿਵਾਰ ਵੱਲੋਂ ਉਸ ਦੀ ਲਾਸ਼ ਪੰਜਾਬ ਲਿਆਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਿਵਾਰ ਨੇ ਉਸ ਦੀ ਲਾਸ਼ ਲਿਆਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਤੋਂ ਮਦਦ ਮੰਗੀ ਹੈ।